ਵੋਟਾਂ ਨੂੰ ਲੈ ਕੇ ਪੰਜਾਬ ‘ਚ ਵਿਸ਼ੇਸ਼ ਛੁੱਟੀ ਦਾ ਐਲਾਨ

ਚੰਡੀਗੜ੍ਹ

ਚੰਡੀਗੜ੍ਹ, 7 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿੱਚ ਪੰਜਾਬ ਵਿੱਚ ਕੰਮ ਕਰ ਰਹੇ ਹਰਿਆਣਾ ਦੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਭਾਵ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੇਕਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦੇ ਸਰਕਾਰੀ ਅਧਿਕਾਰੀ/ਕਰਮਚਾਰੀ ਵਿੱਚੋਂ ਕੋਈ ਵੀ ਹਰਿਆਣਾ ਦਾ ਵੋਟਰ ਹੈ, ਤਾਂ ਉਸਨੂੰ ਆਪਣਾ ਵੋਟਰ ਕਾਰਡ ਸਬੰਧਤ ਅਥਾਰਟੀ ਕੋਲ ਪੇਸ਼ ਕਰਨਾ ਚਾਹੀਦਾ ਹੈ।ਉਹ ਆਪਣੀ ਵੋਟ ਪਾਉਣ ਲਈ 25- 05-2024 (ਸ਼ਨੀਵਾਰ) ਨੂੰ ਵਿਸ਼ੇਸ਼ ਛੁੱਟੀ ਲੈ ਸਕਣਗੇ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਹਰਿਆਣਾ ਦੇ ਵੋਟਰਾਂ ਨੂੰ ਵੀ 25-05-2024 ਨੂੰ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ ਬੀ (1) ਅਨੁਸਾਰ ਆਪਣੀ ਵੋਟ ਪਾਉਣ ਦੀ ਆਗਿਆ ਹੈ।25 ਮਈ ਨੂੰ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਤੋਂ ਇਲਾਵਾ 25 ਮਈ ਨੂੰ ਵੋਟਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੇ ਅਨੁਸਾਰ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *