ਦਿੱਲੀ, ਬੋਲੇ ਪੰਜਾਬ ਬਿਉਰੋ: ਕੇਜਰੀਵਾਲ ਦੀ ਪਟੀਸ਼ਨ ‘ਤੇ ਰਾਊਜ਼ ਐਵੇਨਿਊ ਅਦਾਲਤ ਅੱਜ ਸੁਣਾਏਗੀ ਫ਼ੈਸਲਾ।ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਅੱਜ ਰਾਊਜ਼ ਐਵੇਨਿਊ ਕੋਰਟ ਆਪਣਾ ਫ਼ੈਸਲਾ ਸੁਣਾਏਗੀ। ਦਰਅਸਲ ਵਿੱਚ ਕੇਜਰੀਵਾਲ ਨੇ ਪਟੀਸ਼ਨ ਪਾ ਕੇ ਹਫਤੇ ਵਿੱਚ ਪੰਜ ਵਾਰ ਆਪਣੇ ਵਕੀਲ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ ਹੈ। ਅਜੇ ਹਫ਼ਤੇ ਵਿੱਚ ਸਿਰਫ਼ ਦੋ ਦਿਨ ਹੀ ਉਹ ਆਪਣੇ ਵਕੀਲ ਨੂੰ ਮਿਲ ਸਕਦੇ ਹਨ।
ਦਿੱਲੀ ਹਾਈ ਕੋਰਟ ‘ਆਪ’ ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਦੀ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਅੱਜ ਸੁਣਵਾਈ ਕਰੇਗੀ। ਸੰਦੀਪ ਕੁਮਾਰ ਨੇ ਪਟੀਸ਼ਨ ‘ਚ ਕਿਹਾ ਹੈ ਕਿ ਨਜ਼ਰਬੰਦ ਹੋਣ ਤੋਂ ਬਾਅਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ‘ਤੇ ਰਹਿਣ ਦਾ ਆਪਣਾ ਅਧਿਕਾਰ ਗੁਆ ਚੁੱਕੇ ਹਨ।