ਲੁਧਿਆਣਾ, 8 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਥਾਣਾ ਮੇਹਰਬਾਨ ਦੀ ਪੁਲਸ ਨੇ ਕਾਲੋਨੀ ‘ਚ ਨਾਜਾਇਜ਼ ਕਾਲੋਨੀ ਕੱਟਣ ਵਾਲੇ ਕਾਲੋਨਾਈਜ਼ਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ 3 ਮੁਲਜਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਗਲਾਡਾ ਵਿਭਾਗ ਦੇ ਅਧਿਕਾਰੀ ਸਰਵਸਵੀਰ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬਾਲਾਜੀ ਐਨਕਲੇਵ ਦੇ ਨਾਂ ‘ਤੇ ਜੰਗ ਸਿੰਘ ਗਰੇਵਾਲ ਅਤੇ ਉਸ ਦੇ ਭਰਾ ਸੁਖਜਿੰਦਰ ਸਿੰਘ ਗਰੇਵਾਲ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਨੂਰਵਾਲਾ ਨੇ ਨਾਜਾਇਜ਼ ਕਾਲੋਨੀ ਕੱਟੀ ਹੈ।
ਉਪਰੋਕਤ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਜੰਗ ਸਿੰਘ ਗਰੇਵਾਲ ਅਤੇ ਸੁਖਵਿੰਦਰ ਸਿੰਘ ਗਰੇਵਾਲ ਦੇ ਖਿਲਾਫ ਪੰਜਾਬ ਅਪਾਰਟਮੈਂਟ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ) ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਦੂਜੇ ਮਾਮਲੇ ‘ਚ ਪਿੰਡ ਨੂਰਵਾਲਾ ‘ਚ ਲਾਭ ਵਿਹਾਰ ਨਾਂ ਦੀ ਨਜਾਇਜ਼ ਕਾਲੋਨੀ ਕੱਟੀ ਗਈ ਹੈ, ਜਿਸ ਕਾਰਨ ਪੁਲਸ ਨੇ ਜੋਰਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਨੂਰਵਾਲਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।