ਬਾਬਾ ਤਰਸੇਮ ਸਿੰਘ ਕਤਲ ਕੇਸ ਦਾ ਮੁੱਖ ਮੁਲਜ਼ਮ ਅਮਰਜੀਤ ਸਿੰਘ ਬਿੱਟੂ ਪੁਲਿਸ ਐਨਕਾਊਂਟਰ ‘ਚ ਢੇਰ

ਨੈਸ਼ਨਲ

ਹਰਿਦੁਆਰ ,9 ਅਪ੍ਰੈਲ, ਬੋਲੇ ਪੰਜਾਬ ਬਿਓਰੋ:
ਨਾਨਕਮਤਾ ਗੁਰਦੁਆਰੇ ਦੇ ‘ਕਾਰਸੇਵਾ’ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਟੂ ਅੱਜ ਤੜਕੇ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਉਤਰਾਖੰਡ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ।
ਉੱਤਰਾਖੰਡ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਭਿਨਵ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਮਰਜੀਤ ਸਿੰਘ, ਸ਼ੂਟਰ ਜਿਸ ਦੇ ਸਿਰ ‘ਤੇ 1 ਲੱਖ ਦਾ ਇਨਾਮ ਸੀ, ਮਾਰਿਆ ਗਿਆ ਜਦੋਂ ਕਿ ਉਸਦਾ ਸਾਥੀ ਫਰਾਰ ਹੋਣ ਚ ਕਾਮਯਾਬ ਰਿਹਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਤਰਾਖੰਡ ਸਪੈਸ਼ਲ ਟਾਸਕ ਫੋਰਸ ਅਤੇ ਹਰਿਦੁਆਰ ਪੁਲਿਸ ਨੇ ਫਰਾਰ ਮੁਲਜ਼ਮਾਂ ਦੀ ਭਾਲ ਲਈ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਪੁਲੀਸ ਨੇ ਦੱਸਿਆ ਕਿ ਅਮਰਜੀਤ ਸਿੰਘ ਖ਼ਿਲਾਫ਼ 16 ਤੋਂ ਵੱਧ ਕੇਸ ਦਰਜ ਸਨ।

Leave a Reply

Your email address will not be published. Required fields are marked *