ਅਮਰੀਕਾ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ

Uncategorized ਸੰਸਾਰ


ਵਾਸਿੰਗਟਨ, 9 ਅਪ੍ਰੈਲ, ਬੋਲੇ ਪੰਜਾਬ ਬਿਓਰੋ:
ਅਮਰੀਕਾ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਿਛਲੇ ਮਹੀਨੇ ਲਾਪਤਾ ਹੋਏ ਭਾਰਤੀ ਵਿਦਿਆਰਥੀ ਮੁਹੰਮਦ ਅਬਦੁਲ ਅਰਾਫਾਤ ਦੀ ਲਾਸ਼ ਮਿਲੀ ਹੈ। ਮੁਹੰਮਦ ਅਬਦੁਲ ਅਰਾਫਾਤ ਦੀ ਲਾਸ਼ ਅਮਰੀਕਾ ਦੇ ਕਲੀਵਲੈਂਡ ਤੋਂ ਬਰਾਮਦ ਹੋਈ ਹੈ। ਇੱਕ ਹਫ਼ਤੇ ਵਿੱਚ ਇਹ ਦੂਜੀ ਘਟਨਾ ਹੈ ਜਦੋਂ ਅਮਰੀਕਾ ਵਿੱਚ ਕਿਸੇ ਭਾਰਤੀ ਵਿਦਿਆਰਥੀ ਦੀ ਮੌਤ ਹੋਈ ਹੈ। ਮੁਹੰਮਦ ਅਬਦੁਲ ਅਰਾਫਾਤ ਨਚਾਰਮ, ਹੈਦਰਾਬਾਦ, ਭਾਰਤ ਦਾ ਰਹਿਣ ਵਾਲਾ ਸੀ ਅਤੇ ਉਹ ਕਲੀਵਲੈਂਡ ਯੂਨੀਵਰਸਿਟੀ ਤੋਂ ਆਈਟੀ ਵਿੱਚ ਮਾਸਟਰਜ਼ ਦੀ ਪੜ੍ਹਾਈ ਕਰਨ ਲਈ ਪਿਛਲੇ ਸਾਲ ਮਈ ਵਿੱਚ ਅਮਰੀਕਾ ਆਇਆ ਸੀ।
ਅਰਾਫਾਤ ਦੇ ਪਿਤਾ ਮੁਹੰਮਦ ਸਲੀਮ ਨੇ ਦੱਸਿਆ ਕਿ ਉਸ ਨੇ ਅਰਾਫਾਤ ਨਾਲ ਆਖਰੀ ਵਾਰ 7 ਮਾਰਚ ਨੂੰ ਗੱਲ ਕੀਤੀ ਸੀ, ਜਿਸ ਤੋਂ ਬਾਅਦ ਉਸ ਦਾ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋਇਆ। ਉਸ ਦਾ ਮੋਬਾਈਲ ਫੋਨ ਵੀ ਬੰਦ ਸੀ।
ਨਿਊਯਾਰਕ ਵਿਚ ਭਾਰਤੀ ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਮੁਹੰਮਦ ਅਰਾਫਾਤ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਕੌਂਸਲੇਟ ਜਨਰਲ ਨੇ ਲਿਖਿਆ ਕਿ ਇਹ ਬਹੁਤ ਦੁਖ ਦੀ ਗੱਲ ਹੈ ਕਿ ਮੁਹੰਮਦ ਅਬਦੁਲ ਅਰਾਫਾਤ, ਜਿਸ ਦੀ ਭਾਲ ਕੀਤੀ ਜਾ ਰਹੀ ਸੀ, ਕਲੀਵਲੈਂਡ, ਓਹੀਓ ਵਿੱਚ ਮ੍ਰਿਤਕ ਪਾਇਆ ਗਿਆ ਹੈ। ਕੌਂਸਲੇਟ ਜਨਰਲ ਨੇ ਕਿਹਾ ਕਿ ਉਹ ਮੌਤ ਦੀ ਜਾਂਚ ਲਈ ਸਥਾਨਕ ਏਜੰਸੀਆਂ ਦੇ ਸੰਪਰਕ ਵਿੱਚ ਹੈ। ਕੌਂਸਲੇਟ ਜਨਰਲ ਨੇ ਕਿਹਾ ਕਿ ਉਹ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਪ੍ਰਦਾਨ ਕਰ ਰਹੇ ਹਨ।

Leave a Reply

Your email address will not be published. Required fields are marked *