ਪੰਜਾਬ ਸਰਕਾਰ ਨੇ ਸਾਬਕਾ ਅਕਾਲੀ ਮੰਤਰੀ ਮਲੂਕਾ ਦੀ ਆਈ.ਏ.ਐਸ. ਨੂੰਹ ਵੱਲੋਂ ਦਿੱਤਾ ਅਸਤੀਫਾ ਨਹੀਂ ਕੀਤਾ ਪ੍ਰਵਾਨ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈ.ਏ.ਐਸ. ਅਧਿਕਾਰੀ ਪਰਮਪਾਲ ਕੌਰ ਵਲੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ ਹੈ।
ਆਪਣੇ ਪਤੀ ਨਾਲ ਭਾਜਪਾ ‘ਚ ਸ਼ਾਮਲ ਹੋਈ ਪਰਮਪਾਲ ਕੌਰ ਦੇ ਅਸਤੀਫ਼ੇ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ ਦੇ ਅਹੁਦੇ ਤੋਂ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ। ਆਪਣੇ ਐਕਸ ਖਾਤੇ ‘ਤੇ ਟਵੀਟ ਕਰਦੇ ਹੋਏ ਮੁੱਖ ਮੰਤਰੀ ਨੇ ਅੱਗੇ ਲਿਖਿਆ, “ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..

Leave a Reply

Your email address will not be published. Required fields are marked *