ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ, ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟਿਆ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਅੰਮ੍ਰਿਤਸਰ ਦੇ ਪਿੰਡ ਮਾਨਾਂਵਾਲਾ ਪੈਟਰੋਲ ਪੰਪ ‘ਤੇ ਲੁਟੇਰੇ ਵੱਲੋਂ ਪਿਸਤੌਲ ਦੀ ਨੋਕ ‘ਤੇ ਹਜ਼ਾਰਾਂ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨਵਤੇਜਪਾਲ ਸਿੰਘ ਨੇ ਦੱਸਿਆ ਕਿ ਦੋ ਵਿਅਕਤੀ ਲਾਲ ਰੰਗ ਦੇ ਪਲਸਰ ਮੋਟਰਸਾਈਕਲ ’ਤੇ ਮੂੰਹ ਢੱਕ ਕੇ ਉਸ ਦੇ ਨਾਇਰਾ ਪੈਟਰੋਲ ਪੰਪ ’ਤੇ ਆਏ।
ਕੁਝ ਦੇਰ ਬਾਅਦ ਹੀ ਲੁਟੇਰਿਆਂ ਨੇ ਪਿਸਤੌਲ ਕੱਢ ਕੇ ਪੰਪ ‘ਤੇ ਮੌਜੂਦ ਮੁਲਾਜ਼ਮਾਂ ਨੂੰ ਪਿਸਤੌਲ ਦਿਖਾ ਕੇ ਨਕਦੀ ਖੋਹ ਲਈ ਅਤੇ ਮੋਟਰਸਾਈਕਲ ‘ਤੇ ਪਿੰਡ ਭਿੱਟੇਵੱਡ ਵੱਲ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਲੋਪੋਕੇ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।