ਰਾਜੌਰੀ ਗਾਰਡਨ ਗੁਰਦੁਆਰਾ ਕਮੇਟੀ ਵੱਲੋਂ ਵੰਡੇ ਗਏ ਨਿਸ਼ਾਨ ਸਾਹਿਬ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਰਾਜੌਰੀ ਗਾਰਡਨ ਦੀ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਘਰਾਂ ਵਿਚ ਨਿਸ਼ਾਨ ਸਾਹਿਬ ਲਗਾਉਣ ਅਤੇ ਸੰਗਤ ਨੂੰ ਵੱਡੀ ਗਿਣਤੀ ਵਿਚ ਨਿਸ਼ਾਨ ਸਾਹਿਬ ਵੀ ਵੰਡੇ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਮੂਹ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਸਭ ਨੂੰ ਵੱਧ ਚੜ੍ਹ ਕੇ ਹਾਜ਼ਰੀ ਭਰਨ। ਦਫ਼ਤਰਾਂ ਆਦਿ ਵਿੱਚ ਨਿਸ਼ਾਨ ਸਾਹਿਬ ਲਗਾਏ ਗਏ, ਜਿਸ ਲਈ ਗੁਰਦੁਆਰਾ ਸਾਹਿਬ ਤੋਂ ਸੰਗਤਾਂ ਨੂੰ ਨਿਸ਼ਾਨ ਸਾਹਿਬ ਵੰਡੇ ਗਏ। ਉਨ੍ਹਾਂ ਕਿਹਾ ਕਿ ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਨਿਸ਼ਾਨ ਸਾਹਿਬ ਲਹਿਰਾਏ ਜਾਂਦੇ ਹਨ, ਜੋ ਸਿੱਖਾਂ ਦੀ ਪਛਾਣ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਥੇਦਾਰ ਜੀ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਇਸ ਨਾਲ ਸਾਡੀ ਏਕਤਾ ਵੀ ਦਿਖਾਈ ਦੇਵੇਗੀ।

Leave a Reply

Your email address will not be published. Required fields are marked *