ਦਿੱਲੀ, ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਰਾਊਸ ਐਵੇਨਿਊ ਕੋਰਟ ਨੇ ਅਰਜ਼ੀ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਅਰਜ਼ੀ ‘ਤੇ ਸੀਬੀਆਈ ਅਤੇ ਈਡੀ ਨੂੰ ਜਵਾਬ ਦਾਖ਼ਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ। ਹੁਣ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ‘ਤੇ 20 ਅਪ੍ਰੈਲ ਨੂੰ ਸੁਣਵਾਈ ਹੋਵੇਗੀ।
ਮਨੀਸ਼ ਸਿਸੋਦੀਆ ਨੇ ਹਾਲ ਹੀ ਵਿੱਚ ਆਪਣੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਸੀ। ਹੁਣ ਇਕ ਵਾਰ ਫਿਰ ਉਸ ਨੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ।