ਮਹਿਲਾ ਆਗੂ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ ਪੰਜਾਬ


ਲੁਧਿਆਣਾ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਲਈ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਉੱਥੇ ਹੀ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਦਲ ਬਦਲੀ ਦਾ ਸਿਲਸਿਲਾ ਵੀ ਜਾਰੀ ਹੈ।ਕਾਂਗਰਸ ਪਾਰਟੀ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਦਰਅਸਲ ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਮਹਿਲਾ ਪ੍ਰਧਾਨ ਲੀਨਾ ਟਪਾਰੀਆ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸਨ ਜੋ ਹਾਲ ਹੀ ਵਿੱਚ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਪ੍ਰਨੀਤ ਕੌਰ ਵੀ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੀ ਹੈ।

Leave a Reply

Your email address will not be published. Required fields are marked *