ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਨੇ ਮੌਸਮ ਵਿੱਚ ਆਉਣ ਵਾਲੀ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖ਼ਰਾਬ ਮੌਸਮ ਦੇ ਨਾਲ ਕਾਫੀ ਪ੍ਰਭਾਵਿਤ ਹੋ ਸਕਦੇ ਹਨ। ਜਦ ਕਿ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਫਤਿਹਾਬਾਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਖ਼ਰਾਬ ਮੌਸਮ ਦੇ ਨਾਲ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ।
ਮੀਂਹ ਤਾਂ ਜ਼ਿਆਦਾ ਨਹੀਂ ਪਵੇਗਾ ਪਰ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਦੇ ਮੁਤਾਬਕ ਜਿਨ੍ਹਾਂ ਕਿਸਾਨਾਂ ਨੇ ਕਣਕ ਫ਼ਸਲ ਦੀ ਕਟਾਈ ਕਰ ਲਈ ਹੈ, ਉਹ ਤੁਰੰਤ ਉਸ ਨੂੰ ਸੁਰੱਖਿਅਤ ਥਾਂ ‘ਤੇ ਰੱਖ ਲੈਣ ਨਹੀਂ ਤਾਂ ਫਸਲ ਦਾ ਨੁਕਸਾਨ ਹੋ ਸਕਦਾ ਹੈ।