ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਅੱਜ ਪੰਜਾਬ ਵਿੱਚ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ।
ਪੰਜਾਬ ਦੇ ਦੋ ਸੰਸਦ ਮੈਂਬਰਾਂ ਦੇ ਨਾਵਾਂ ਨੂੰ ਹੋਲਡ ‘ਤੇ ਰੱਖਦਿਆਂ ਹੋਇਆਂ ਇਸ ਵਾਰ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਦੋ ਨਾਵਾਂ ‘ਤੇ ਮੋਹਰ ਲੱਗ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।
ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਦੇ ਨਾਂ ‘ਤੇ ਮੋਹਰ ਲਾ ਦਿੱਤੀ ਗਈ ਹੈ। ਜਦੋਂਕਿ ਡਾ: ਅਮਰ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਮੁੜ ਟਿਕਟ ਮਿਲ ਸਕਦੀ ਹੈ। ਉੱਥੇ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਡਿੰਪਾ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਵਾਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ।
ਇਸ ਦੇ ਨਾਲ ਹੀ ਕਾਂਗਰਸ ਵੀ ਇਨ੍ਹਾਂ ਚੋਣਾਂ ‘ਚ ਆਪਣੇ ਮੌਜੂਦਾ ਵਿਧਾਇਕਾਂ ‘ਤੇ ਦਾਅ ਲਗਾਉਣ ਦੇ ਮੂਡ ‘ਚ ਹੈ। ਅੰਦਾਜ਼ੇ ਮੁਤਾਬਕ ਇਸ ਵਾਰ ਕਾਂਗਰਸ ਸੰਗਰੂਰ ਤੋਂ ਸੁਖਪਾਲ ਖਹਿਰਾ ਨੂੰ ਟਿਕਟ ਦੇ ਸਕਦੀ ਹੈ। ਇਸ ਦੇ ਨਾਲ ਹੀ ਕਾਂਗਰਸ ਸੂਤਰਾਂ ਮੁਤਾਬਕ ਇਸ ‘ਤੇ ਸਹਿਮਤੀ ਬਣ ਗਈ ਹੈ।
ਸੰਗਰੂਰ ਸੀਟ ਕਾਂਗਰਸ ਲਈ ਅਹਿਮ ਸਾਬਤ ਹੋਣ ਜਾ ਰਹੀ ਹੈ।