ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਲਈ ਤਲਾਸ਼ੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਤਾਮਿਲਨਾਡੂ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਤਾਮਿਲਨਾਡੂ ਦੇ ਨੀਲਗਿਰੀਸ ‘ਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਚੋਣ ਕਮਿਸ਼ਨ ਦੇ ਇਸ ਐਕਸ਼ਨ ਤੋਂ ਬਾਅਦ ਕਾਂਗਰਸ ਨੇ ਇਸ ਦੀ ਨਿਖੇਧੀ ਕੀਤੀ।
ਪੁਲਿਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਇੱਥੇ ਉਤਰਨ ਤੋਂ ਬਾਅਦ ਉਸ ਦੀ ਤਲਾਸ਼ੀ ਲਈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਜਾ ਰਹੇ ਸਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਹਨ।

ਪੁਲਿਸ ਨੇ ਦੱਸਿਆ ਕਿ ਨੀਲਗਿਰੀ ‘ਚ ਉਤਰਨ ਤੋਂ ਬਾਅਦ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਰਾਹੁਲ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ। ਰਾਹੁਲ ਕੇਰਲ ਦੇ ਵਾਇਨਾਡ ਜਾ ਰਹੇ ਸਨ। ਉੱਥੇ ਉਨ੍ਹਾਂ ਨੇ ਰੋਡ ਸ਼ੋਅ ਅਤੇ ਜਨ ਸਭਾਵਾਂ ਸਮੇਤ ਕਈ ਚੋਣ ਪ੍ਰਚਾਰ ‘ਚ ਹਿੱਸਾ ਲਿਆ।
ਰਾਹੁਲ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵਾਇਨਾਡ ਤੋਂ ਜਿੱਤ ਹਾਸਲ ਕੀਤੀ ਸੀ। ਜੈਰਾਮ ਰਮੇਸ਼ ਨੇ ਕਿਹਾ ਕਿ ਚੋਣ ਕਮਿਸ਼ਨ ਇੱਕ ਨਿਰਪੱਖ ਸੰਸਥਾ ਹੈ। ਚੋਣ ਕਮਿਸ਼ਨ ਨੂੰ ਗ੍ਰਹਿ ਮੰਤਰੀ ਦੇ ਚਾਪਰ ਦੀ ਚੈਕਿੰਗ ਵੀ ਕਰਨੀ ਚਾਹੀਦੀ ਹੈ। ਕੱਲ੍ਹ ਨੂੰ ਮੇਰੀ ਗੱਡੀ ਨੂੰ ਵੀ ਚੈਕ ਕੀਤਾ ਜਾਣਾ ਚਾਹੀਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।