ਅੰਮ੍ਰਿਤਸਰ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਦੇ ਵਿੱਚ ਵਿਕ ਰਹੇ ਨਜਾਇਜ਼ ਸ਼ਰਾਬ ਦੀ ਜਦੋਂ ਐਕਸਾਈਜ਼ ਵਿਭਾਗ ਤੇ ਪੁਲਿਸ ਨੂੰ ਸੂਚਨਾ ਮਿਲੀ ਤਾਂ ਐਕਸਾਈਜ਼ ਵਿਭਾਗ ਵੱਲੋਂ ਇਲਾਕੇ ਵਿੱਚ ਰੇਡ ਕੀਤੀ ਗਈ। ਇਸ ਦੌਰਾਨ ਰਾਮਬਾਗ ਇਲਾਕੇ ਦੇ ਰਹਿਣ ਵਾਲੇ ਇਲਾਕਾ ਵਾਸੀਆਂ ਵੱਲੋਂ ਇਕੱਠੇ ਹੋ ਕੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਬਹਿਸਬਾਜੀ ਸ਼ੁਰੂ ਕਰ ਦਿੱਤੀ ਅਤੇ ਦੇਖਦੇ ਦੇਖਦੇ ਇਲਾਕਾ ਵਾਸੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਵੀ ਕੀਤੀ ਗਈ। ਇਸ ਤੋਂ ਬਾਅਦ ਜਖਮੀ ਹਾਲਤ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ।
ਜ਼ਖਮੀ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਰਾਮਬਾਗ ਇਲਾਕੇ ਦੇ ਵਿੱਚ ਨਜਾਇਜ਼ ਸ਼ਰਾਬ ਧੜੱਲੇ ਨਾਲ ਵਿਕ ਰਹੀ ਹੈ ਅਤੇ ਰੋਜ਼ਾਨਾ ਹੀ ਇੱਥੇ ਨਜਾਇਜ਼ ਸ਼ਰਾਬ ਵਿਕਦੀ ਹੈ। ਜਿਸ ਕਰਕੇ ਐਕਸਾਈਜ਼ ਵਿਭਾਗ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਨਾਲ ਇਸ ਇਲਾਕੇ ਵਿੱਚ ਰੇਡ ਕੀਤਾ ਗਿਆ ਅਤੇ ਇਲਾਕਾ ਵਾਸੀਆਂ ਵੱਲੋਂ ਉਹਨਾਂ ਨਾਲ ਪਹਿਲਾਂ ਦਾ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਬਾਅਦ ਵਿੱਚ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਵੱਲੋਂ ਥਾਣਾ ਰਾਮ ਬਾਗ ਦੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਬਾਅਦ ਵਿੱਚ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਇਲਾਕਾ ਵਾਸੀਆਂ ਤੋਂ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਦੀ ਜਾਨ ਬਚਾ ਕੇ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ।