ਫ਼ਿਰੋਜ਼ਪੁਰ 16 ਅਪ੍ਰੈਲ ਬੋਲੇ ਪੰਜਾਬ ਬਿਉਰੋ: ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ 35 ਕਰੋੜ ਦੀ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਦੀ ਡਰੈਗ ਮਨੀ, ਇੱਕ ਪਿਸਤੌਲ 32 ਬੋਰ, ਇੱਕ ਮੈਗਜ਼ੀਨ ਪੰਜ ਜ਼ਿੰਦਾ ਕਾਰਤੂਸ ਸਮੇਤ, ਇੱਕ ਰਾਈਫ਼ਲ 315 ਬੋਰ, ਇੱਕ ਮੈਗਜ਼ੀਨ ਪੰਜ ਜਿੰਦਾ ਕਾਰਤੂਸਾਂ ਸਮੇਤ, 2 .30 ਬੋਰ ਦੇ ਪਿਸਤੌਲ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸੀਆਈਏ ਮੁਤਾਬਕ ਕੈਨੇਡਾ ਵਿੱਚ ਬੈਠਾ ਇੱਕ ਵਿਅਕਤੀ ਪਾਕਿਸਤਾਨੀ ਸਮੱਗਲਰਾਂ ਨਾਲ ਮਿਲ ਕੇ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰ ਰਿਹਾ ਹੈ। ਸੀਆਈਏ ਵੱਲੋਂ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਕਮਲੀਵਾਲਾ ਵਜੋਂ ਹੋਈ ਹੈ। ਸੀਆਈਏ ਹੁਣ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਸਰਹੱਦ ਪਾਰ ਤੋਂ ਭਾਰਤ ਵਿਚ ਨਸ਼ੀਲੇ ਪਦਾਰਥ ਅਤੇ ਹਥਿਆਰ ਕਿਵੇਂ ਪਹੁੰਚੇ।
ਸੌਮਿਆ ਮਿਸ਼ਰਾ ਐਸਐਸਪੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਬਾਬਾ ਦੀਪ ਸਿੰਘ ਐਵੀਨਿਊ ਵਿੱਚ ਰਹਿੰਦੇ ਕੁਝ ਵਿਅਕਤੀ ਪਾਕਿਸਤਾਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰ ਰਹੇ ਹਨ। ਉਕਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਦੋਸ਼ੀ ਮਨਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਉਸ ਦੀ ਤਲਾਸ਼ੀ ਲੈਣ ‘ਤੇ 7 ਕਿਲੋ ਹੈਰੋਇਨ, 36 ਲੱਖ ਰੁਪਏ ਦੀ ਡਰੱਗ ਮਨੀ, 132 ਬੋਰ ਦਾ ਪਿਸਤੌਲ, 315 ਬੋਰ ਦਾ ਰਾਈਫਲ ਮੈਗਜ਼ੀਨ, 30 ਬੋਰ ਦੇ ਦੋ ਪਿਸਤੌਲ ਮੈਗਜ਼ੀਨ ਅਤੇ 15 ਤੋਂ ਵੱਧ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇਕ ਆਈਫੋਨ ਅਤੇ ਇਕ EV ਕਾਰ ਬਰਾਮਦ ਹੋਈ ਹੈ, ਜਿਸ ਦੀ ਤਲਾਸ਼ੀ ਦੌਰਾਨ 5500 ਰੁਪਏ ਬਰਾਮਦ ਹੋਏ ਹਨ।