ਆਮ ਆਦਮੀ ਪਾਰਟੀ ਨੇ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਸੀਟਾਂ ਤੋਂ ਉਮੀਦਵਾਰ ਐਲਾਨੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਆਮ ਆਦਮੀ ਪਾਰਟੀ ਨੇ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਲੰਧਰ ਦੇ ਵਿਧਾਇਕ ਪਵਨ ਟੀਨੂੰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਪਾਰਟੀ ਪਹਿਲਾਂ ਹੀ ਨੌਂ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਚੁੱਕੀ ਹੈ। ਪਾਰਟੀ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਵੀ ਉਨ੍ਹਾਂ ਨੂੰ ਇਸੇ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।

Leave a Reply

Your email address will not be published. Required fields are marked *