ਭਾਜਪਾ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ ਚੋਣਾਂ ਪੰਜਾਬ


ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਇਸ ਤੋਂ ਪਹਿਲਾਂ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ।

Leave a Reply

Your email address will not be published. Required fields are marked *