ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤੱਕ ਲਈ ਗਈ ਸੀ। ਇਨ੍ਹਾਂ ਪ੍ਰੀਖਿਆਵਾਂ ‘ਚ ਕਰੀਬ 3.15 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।ਇਨ੍ਹਾਂ ਦਾ ਨਤੀਜਾ ਹੁਣ ਸਿੱਖਿਆ ਬੋਰਡ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਬੋਰਡ ਦੁਆਰਾ ਰਸਮੀ ਤੌਰ ‘ਤੇ ਨਤੀਜੇ ਜਾਰੀ ਕਰਨ ਤੋਂ ਬਾਅਦ ਨਤੀਜਿਆਂ ਦੀ ਜਾਂਚ ਕਰਨ ਲਈ ਲਿੰਕ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਅੱਪਲੋਡ ਕੀਤਾ ਜਾਵੇਗਾ।