ਪੱਟੀ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਦਰਾਜਕੇ ਨੇੜੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਤਤਲੇ ਵਿਖੇ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮਜ਼ਦੂਰ ਔਰਤਾਂ ਤੇ ਮਰਦਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਤੇ ਸੂਬਾ ਕਮੇਟੀ ਮੈਂਬਰ ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕੇ ਹੋ ਰਹੀਆ ਲੋਕ ਸਭਾ ਚੋਣਾਂ ਵਿੱਚ ਦਿਹਾਤੀ ਮਜ਼ਦੂਰ ਸਭਾ ਬੀਜੇਪੀ ਦੇ ਉਮੀਦਵਾਰਾਂ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਇੰਡੀਆ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੰਜਾਬ ਅੰਦਰ ਮੁਹਿੰਮ ਨੂੰ ਤੇਜ਼ ਕਰੇਗੀ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਬਾਰੇ ਕਿਹਾ ਕਿ ਜੇਕਰ 2024 ਵਿੱਚ ਦੁਬਾਰਾ ਬੀਜੇਪੀ ਸਰਕਾਰ ਹੋਂਦ ਵਿੱਚ ਆਉਂਦੀ ਤਾਂ ਦੇਸ਼ ਨੇ ਇੱਕ ਨੀ ਰਹਿਣਾ, ਲੋਕ ਤੰਤਰ ਦਾ ਕਤਲ ਹੋ ਜਾਣਾ ਹੈ। ਉਨ੍ਹਾਂ ਕਿਰਤੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੋ ਰਹੀਆ ਲੋਕ ਸਭਾ ਚੋਣਾਂ ਵਿੱਚ ਇੰਡੀਆ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਆ ਜਾਵੇ ਤਾਂ ਜੋ ਧਰਮ ਨਿਰਪੱਖ ਤਾਕਤਾਂ ਦਾ ਦੇਸ਼ ਅੰਦਰ ਰਾਜ ਸਥਾਪਿਤ ਕੀਤਾ ਜਾਵੇ। ਮੀਟਿੰਗ ਦੇ ਅੰਤ ਵਿੱਚ 17 ਮੈਂਬਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਸੁਖਵੰਤ ਤਤਲੇ ਪ੍ਰਧਾਨ, ਹਰਜਿੰਦਰ ਸਿੰਘ ਮੀਤ ਪ੍ਰਧਾਨ ਤੋਂ ਇਲਾਵਾ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ‘ਤੇ ਜਥੇਬੰਦੀ ਦੇ ਤਹਿਸੀਲ ਪ੍ਰਧਾਨ ਜਸਵੰਤ ਸਿੰਘ ਭਿੱਖੀਵਿੰਡ ਸਵਿੰਦਰ ਸਿੰਘ ਚੱਕ ਸਕੱਤਰ ਨੇ ਵਿਚਾਰ ਪੇਸ਼ ਕੀਤੇ