ਨਕੋਦਰ : ਸੜਕ ਹਾਦਸੇ ‘ਚ ਅਧਿਆਪਕਾ ਦੀ ਮੌਤ

ਚੰਡੀਗੜ੍ਹ ਪੰਜਾਬ


ਨਕੋਦਰ,17 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸਥਾਨਕ ਜਲੰਧਰ ਬਾਈਪਾਸ ’ਤੇ ਕੈਂਟਰ ਅਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ ਇੱਕ ਮਹਿਲਾ ਅਧਿਆਪਕ ਦੀ ਮੌਤ ਹੋ ਗਈ।ਮ੍ਰਿਤਕਾ ਫੂਡ ਸਪਲਾਈ ਇੰਸਪੈਕਟਰ ਦੀ ਪਤਨੀ ਸੀ। ਮ੍ਰਿਤਕ ਮਹਿਲਾ ਅਧਿਆਪਕ ਦੀ ਪਛਾਣ ਮਨਜੀਤ ਕੌਰ ਪਤਨੀ ਦਲਜੀਤ ਸਿੰਘ (ਫੂਡ ਸਪਲਾਈ ਇੰਸਪੈਕਟਰ) ਵਾਸੀ ਅਸ਼ੋਕ ਵਿਹਾਰ ਕਲੋਨੀ, ਨਕੋਦਰ ਵਜੋਂ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਏ.ਐਸ.ਆਈ. ਰਜਿੰਦਰਪਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਅਤੇ ਹਾਦਸਾਗ੍ਰਸਤ ਵਾਹਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕੀਤੀ।ਜਾਂਚ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਅਧਿਆਪਕ ਮਨਜੀਤ ਕੌਰ ਐਕਟਿਵਾ ‘ਤੇ ਸਕੂਲ ਤੋਂ ਆਪਣੇ ਘਰ ਵਾਪਸ ਆ ਰਹੀ ਸੀ, ਜਦੋਂ ਉਹ ਜਲੰਧਰ ਬਾਈਪਾਸ ਚੌਰਾਹੇ ਨੂੰ ਪਾਰ ਕਰਨ ਲੱਗੀ ਤਾਂ ਦੂਜੇ ਪਾਸਿਓਂ ਆ ਰਹੇ ਕੈਂਟਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮਹਿਲਾ ਅਧਿਆਪਕ ਮਨਜੀਤ ਕੌਰ ਦੀ ਮੌਤ ਹੋ ਗਈ।

Leave a Reply

Your email address will not be published. Required fields are marked *