ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਲੰਘੀ ਰਾਤ ਪਏ ਮੀਂਹ ਤੋਂ ਬਾਅਦ ਅੱਜ ਵੀ ਪੰਜਾਬ ਦੇ ਮਾਝਾ ਦੇ ਦੋਆਬਾ ਖੇਤਰਾਂ ਵਿੱਚ ਕਈ ਥਾਵਾਂ ’ਤੇ ਹਲਕਾ ਮੀਂਹ ਪਿਆ ਹੈ।
ਇਸ ਦੌਰਾਨ ਮੌਸਮ ਵਿਭਾਗ ਨੇ 18, 19 ਤੇ 20 ਅਪਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ।
ਆਈਐਮਡੀ ਦੇ ਮੁਖੀ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਦੇਸ਼ ਭਰ ਵਿੱਚ 2024 ਦੇ ਦੱਖਣ-ਪੱਛਮੀ ਮਾਨਸੂਨ ਦੇ ਤਹਿਤ 1 ਜੂਨ ਤੋਂ 30 ਸਤੰਬਰ ਦੇ ਵਿਚਕਾਰ ਮਾਨਸੂਨ ਮੌਸਮੀ ਬਾਰਿਸ਼ ਲੰਬੀ ਮਿਆਦ ਦੀ ਔਸਤ (ਐਲਪੀਏ) ਦਾ 106 ਪ੍ਰਤੀਸ਼ਤ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਰਿਸ਼ ਮੌਸਮੀ ਵਰਖਾ ਦੀ ਲੰਮੀ ਮਿਆਦ ਦੇ ਔਸਤ ਦੇ 96 ਤੋਂ 104 ਪ੍ਰਤੀਸ਼ਤ ਦੇ ਵਿਚਕਾਰ ਹੈ ਤਾਂ ਇਹ ਆਮ ਗੱਲ ਹੈ।
1951-2023 ਦਰਮਿਆਨ ਅੰਕੜਿਆਂ ਦੇ ਆਧਾਰ ਉਤੇ ਭਾਰਤ ’ਚ ਮੌਨਸੂਨ ਸੀਜ਼ਨ ‘ਚ ਨੌਂ ਵਾਰ ਆਮ ਨਾਲੋਂ ਜ਼ਿਆਦਾ ਮੀਂਹ ਪਿਆ। ਇਸ ਵਾਰ ਭਾਰਤ ਵਿਚ ਚਾਰ ਮਹੀਨਿਆਂ ਦੇ ਮੌਨਸੂਨ ਸੀਜ਼ਨ (ਜੂਨ ਤੋਂ ਸਤੰਬਰ) ਵਿੱਚ ਆਮ ਨਾਲੋਂ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ।