ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਰੇਲ ਲਾਈਨਾਂ ਕੀਤੀਆਂ ਜਾਮ

ਚੰਡੀਗੜ੍ਹ ਪੰਜਾਬ


ਸ਼ੰਭੂ ਬਾਰਡਰ, 17 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਹੈ। ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਇਹ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਤੋਂ ਵੀ ਸਵਾਲ ਪੁੱਛਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਰਿਹਾਅ ਕਰਨ ਤੋਂ ਭੱਜ ਰਹੀ ਹੈ।
ਕਿਸਾਨ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ਦੀਆਂ ਪਟੜੀਆਂ ‘ਤੇ ਬੈਠੇ ਹਨ। ਜਿਸ ਕਾਰਨ ਅੰਬਾਲਾ-ਲੁਧਿਆਣਾ ਰੇਲਵੇ ਸੈਕਸ਼ਨ ਬੰਦ ਹੈ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਅੰਬਾਲਾ ਛਾਉਣੀ ਤੋਂ ਨਿਕਲਣ ਵਾਲੀਆਂ 36 ਟਰੇਨਾਂ ਪ੍ਰਭਾਵਿਤ ਹੋਈਆਂ ਹਨ ਅਤੇ 11 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਰਾਹੀਂ 19 ਟਰੇਨਾਂ ਚਲਾਈਆਂ ਗਈਆਂ ਹਨ। ਇਸ ਦੇ ਨਾਲ ਹੀ ਇਕ ਟਰੇਨ ਨੂੰ ਅੱਧ ਵਿਚਾਲੇ ਰੱਦ ਕਰ ਦਿੱਤਾ ਗਿਆ ਹੈ ਅਤੇ ਪੰਜ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।

Leave a Reply

Your email address will not be published. Required fields are marked *