ਢੀਂਡਸਾ ਪਰਿਵਾਰ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਨਹੀਂ ਤੁਰੇਗਾ

ਚੰਡੀਗੜ੍ਹ ਪੰਜਾਬ

ਸੰਗਰੂਰ, ਬੋਲੇ ਪੰਜਾਬ ਬਿਉਰੋ: ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਉਤੇ ਢੀਂਡਸਾ ਪਰਿਵਾਰ (Dhindsa family) ਨੇ ਵੱਡਾ ਫੈਸਲਾ ਲੈ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਢੀਂਡਸਾ ਪਰਿਵਾਰ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਨਹੀਂ ਤੁਰੇਗਾ।

ਜਾਣਕਾਰੀ ਮਿਲੀ ਹੈ ਕਿ ਢੀਂਡਸਾ ਧੜੇ ਨੇ ਹੰਗਾਮੀ ਮੀਟਿੰਗ ਸੱਦ ਕੇ
ਫੈਸਲਾ ਲਿਆ ਹੈ। ਮੀਟਿੰਗ ਵਿੱਚ ਸੰਗਰੂਰ ਸਮੇਤ ਸਮੁੱਚੇ ਪੰਜਾਬ (Sukhdev Singh Dhindsa) ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਹ ਮੀਟਿੰਗ ਕਰੀਬ 3 ਘੰਟੇ ਚੱਲੀ, ਜਿਸ ਵਿਚ ਫੈਸਲਾ ਕੀਤਾ ਗਿਆ ਹੈ ਕਿ ਢੀਂਡਸਾ ਪਰਿਵਾਰ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਨਹੀਂ ਤੁਰੇਗਾ।
ਮੀਟਿੰਗ ਵਿੱਚ ਅਕਾਲੀ ਦਲ ਦੇ ਉਮੀਦਵਾਰ ਨਾਲ ਜਾਣ ਜਾਂ ਨਾ ਜਾਣ ਬਾਰੇ ਚਰਚਾ ਕੀਤੀ ਗਈ।

ਮੀਟਿੰਗ ‘ਚ ਜ਼ਿਆਦਾਤਰ ਸਮਰਥਕ ਅਕਾਲੀ ਦਲ ਨਾਲ ਨਾ ਜਾਣ ‘ਤੇ ਅੜੇ ਰਹੇ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਹਾਲਾਂਕਿ ਢੀਂਡਸਾ ਪਰਿਵਾਰ ਅਜੇ ਅਕਾਲੀ ਦਲ ਦਾ ਵਿਰੋਧ ਵੀ ਨਹੀਂ ਕਰੇਗਾ।

Leave a Reply

Your email address will not be published. Required fields are marked *