ਪਾਕਿਸਤਾਨ ਵੱਲੋਂ ਭਾਰਤੀ ਖੇਤਰ ‘ਚ ਘੁਸਪੈਠ ਦੀ ਕੋਸ਼ਿਸ਼,ਡਰੋਨ ਬਰਾਮਦ

ਚੰਡੀਗੜ੍ਹ ਪੰਜਾਬ


ਤਰਨਤਾਰਨ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਾਂ ‘ਚੋਂ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ.ਐੱਸ.ਐੱਫ. ਵਲੋਂ 1 ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਬਰਾਮਦਗੀ ਸਬੰਧੀ ਥਾਣਾ ਖੇਮਕਰਨ ਵਿਖੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਦੇ ਹੋਏ ਇੱਕ ਡਰੋਨ ਨੇ ਭਾਰਤੀ ਖੇਤਰ ‘ਚ ਦਸਤਕ ਦਿੱਤੀ ਹੈ। ਇਸ ਸੂਚਨਾ ਦੇ ਆਧਾਰ ‘ਤੇ ਥਾਣਾ ਖੇਮਕਰਨ ਦੀ ਪੁਲਸ ਨੇ ਬੀ.ਐੱਸ.ਐੱਫ. ਦੇ ਜਵਾਨਾਂ ਦੇ ਨਾਲ ਸਰਹੱਦੀ ਖੇਤਰ ‘ਚ ਤਲਾਸ਼ੀ ਮੁਹਿੰਮ ਚਲਾਈ। ਸੁਖਦੇਵ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਕਲਸ ਦੇ ਖੇਤਾਂ ਵਿੱਚੋਂ ਇੱਕ ਚੀਨੀ ਡਰੋਨ ਬਰਾਮਦ ਹੋਇਆ। ਥਾਣਾ ਖੇਮਕਰਨ ਦੀ ਪੁਲਸ ਨੇ ਡਰੋਨ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *