ਖੰਨਾ : 500 ਤੋਂ ਵੱਧ ਵਿਦਿਆਰਥੀਆਂ ਨਾਲ ਕਰੋੜਾਂ ਰੁਪਏ ਦੀ ਠੱਗੀ,3 ਗ੍ਰਿਫਤਾਰ,ਮਾਲਕ ਸਮੇਤ ਦਰਜ਼ਨ ਫਰਾਰ

ਚੰਡੀਗੜ੍ਹ ਪੰਜਾਬ


ਖੰਨਾ, 19 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਖੰਨਾ ਦੇ ਐਜੂਕੇਸ਼ਨ ਹੱਬ ਜੀ.ਟੀ.ਬੀ. ਮਾਰਕੀਟ ਦੀ ਇੱਕ ਕਾਸਟ-ਅਵੇਅ ਇਮੀਗ੍ਰੇਸ਼ਨ ਕੰਪਨੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 500 ਤੋਂ ਵੱਧ ਵਿਦਿਆਰਥੀਆਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੋੜਾਂ ਦੀ ਧੋਖਾਧੜੀ ਦੇ ਇਸ ਮਾਮਲੇ ਵਿੱਚ ਖੰਨਾ ਪੁਲਿਸ ਨੇ ਕੰਪਨੀ ਮਾਲਕ ਅਤੇ ਉਸਦੇ ਸਾਥੀਆਂ ਖਿਲਾਫ 3 ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਇਸ ਮਾਮਲੇ ‘ਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਟਿਆਲਾ, ਅੰਗਦਪਾਲ ਵਾਸੀ ਸੈਕਟਰ-19 ਏ ਮੰਡੀ ਗੋਬਿੰਦਗੜ੍ਹ ਅਤੇ ਤੇਜਾ ਸਿੰਘ ਵਾਸੀ ਕੂਹਲੀ ਕਲਾਂ ਵਜੋਂ ਹੋਈ ਹੈ। ਅਜੇ ਵੀ ਕੰਪਨੀ ਮਾਲਕ ਗੁਰਪ੍ਰੀਤ ਸਿੰਘ ਬੈਨੀਪਾਲ ਸਮੇਤ ਦਰਜਨ ਤੋਂ ਵੱਧ ਮੁਲਜ਼ਮ ਫ਼ਰਾਰ ਦੱਸੇ ਜਾਂਦੇ ਹਨ। ਜਿਨ੍ਹਾਂ ਦੀ ਭਾਲ ਜਾਰੀ ਹੈ।
ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਉਹ ਕੰਪਨੀ ਮਾਲਕ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ’ਤੇ ਅੜੇ ਹੋਏ ਹਨ। 50 ਤੋਂ ਵੱਧ ਪੀੜਤ ਐਸ.ਐਸ.ਪੀ. ਨੂੰ ਮਿਲੇ। ਉਨ੍ਹਾਂ ਕਿਹਾ ਕਿ ਕੰਪਨੀ ਕਰੋੜਾਂ ਰੁਪਏ ਲੈ ਕੇ ਭੱਜ ਗਈ। ਬੱਚਿਆਂ ਦੇ ਸਰਟੀਫਿਕੇਟ ਅਤੇ ਦਸਤਾਵੇਜ਼ ਕੰਪਨੀ ਕੋਲ ਹਨ। ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *