ਤਬੀਅਤ ਵਿਗੜਨ ‘ਤੇ ਇਲਾਜ ਲਈ ਲਿਆਂਦਾ ਕੈਦੀ ਗੁਰੂ ਨਾਨਕ ਦੇਵ ਹਸਪਤਾਲ ‘ਚੋਂ ਫਰਾਰ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 19 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਸਾਹਿਲ ਨਾਂ ਦਾ ਕੈਦੀ ਅੱਜ ਸ਼ੁੱਕਰਵਾਰ ਸਵੇਰੇ ਫਰਾਰ ਹੋ ਗਿਆ। ਪਰ ਸਵੇਰੇ 11 ਵਜੇ ਤੱਕ ਥਾਣਾ ਮਜੀਠਾ ਰੋਡ ਦੀ ਪੁਲੀਸ ਨੂੰ ਇਸ ਸਬੰਧੀ ਕੋਈ ਸੂਚਨਾ ਨਹੀਂ ਦਿੱਤੀ ਗਈ। ਉਸ ਨੂੰ ਮੀਡੀਆ ਰਾਹੀਂ ਹੀ ਜਾਣਕਾਰੀ ਮਿਲੀ।
ਜਾਣਕਾਰੀ ਅਨੁਸਾਰ ਸਾਹਿਲ ਨੂੰ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ। ਸਾਹਿਲ ਦੀ ਸਿਹਤ ਦੋ ਦਿਨ ਪਹਿਲਾਂ ਜੇਲ੍ਹ ਵਿੱਚ ਵਿਗੜ ਗਈ ਸੀ। ਉਸ ਦੀ ਹਾਲਤ ਵਿਚ ਸੁਧਾਰ ਨਾ ਹੋਣ ਕਾਰਨ ਉਸ ਨੂੰ ਕੱਲ੍ਹ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ ਸੀ।
ਜੇਲ੍ਹ ਪ੍ਰਸ਼ਾਸਨ ਨੇ ਕੈਦੀ ’ਤੇ ਨਜ਼ਰ ਰੱਖਣ ਲਈ ਦੋ ਮੁਲਾਜ਼ਮ ਤਾਇਨਾਤ ਕੀਤੇ ਸਨ ਪਰ ਸ਼ੁੱਕਰਵਾਰ ਤੜਕੇ ਪੁਲੀਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਕੈਦੀ ਹਸਪਤਾਲ ਵਿੱਚੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਦੋਵੇਂ ਪੁਲਿਸ ਮੁਲਾਜ਼ਮ ਵੀ ਗਾਇਬ ਹੋ ਗਏ। ਦੱਸ ਦੇਈਏ ਕਿ ਗੁਰੂ ਨਾਨਕ ਦੇਵ ਹਸਪਤਾਲ ‘ਚ ਇਸ ਸਮੇਂ ਦੋ ਹੋਰ ਕੈਦੀ ਦਾਖਲ ਹਨ। ਘਟਨਾ ਤੋਂ ਬਾਅਦ ਇਨ੍ਹਾਂ ਕੈਦੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Leave a Reply

Your email address will not be published. Required fields are marked *