ਬੰਬੀਹਾ ਗੈਂਗ ਦੇ ਦੋ ਗੈਂਗਸਟਰ ਕਾਬੂ, ਅਫੀਮ-ਹੈਰੋਇਨ ਅਤੇ ਪਿਸਤੌਲ ਬਰਾਮਦ

ਚੰਡੀਗੜ੍ਹ ਪੰਜਾਬ


ਜਲੰਧਰ, 19 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਇਸ ਨੇ ਕਤਲ ਦੀ ਯੋਜਨਾ ਬਣਾ ਰਹੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ। ਦੋਵੇਂ ਗੈਂਗਸਟਰਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦਾ ਸਬੰਧ ਬੰਬੀਹਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਉਕਤ ਗੈਂਗਸਟਰਾਂ ਨੇ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਦੋ ਵਿਅਕਤੀਆਂ ਦੇ ਕਤਲ ਕਰਨ ਦੀ ਯੋਜਨਾ ਬਣਾਈ ਸੀ। ਦੋਵਾਂ ਕੋਲੋਂ ਪਿਸਤੌਲ ਅਤੇ ਅਫੀਮ, ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਕਤਲ, ਧਮਕਾਉਣ, ਜਬਰੀ ਵਸੂਲੀ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੱਸੇ ਜਾਂਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।