ਰੋਪੜ ਵਿਖੇ ਮਕਾਨ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ

ਚੰਡੀਗੜ੍ਹ ਪੰਜਾਬ


ਰੂਪਨਗਰ, 19 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਰੂਪਨਗਰ ਦੀ ਪ੍ਰੀਤ ਕਲੋਨੀ ‘ਚ ਘਰ ਦਾ ਲੈਂਟਰ ਚੁੱਕਦਿਆਂ ਲੈਂਟਰ ਡਿੱਗਣ ਕਾਰਨ ਮਜ਼ਦੂਰ ਹੇਠਾਂ ਦੱਬ ਗਏ। ਇਸ ਹਾਦਸੇ ਤੋਂ ਬਾਅਦ ਤੁਰੰਤ ਜੇਸੀਬੀ ਮਸ਼ੀਨ ਬੁਲਾਈ ਗਈ ਅਤੇ ਟੈਂਕਰ ਹੇਠਾਂ ਦੱਬੇ ਮਜ਼ਦੂਰਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੂਪਨਗਰ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏਡੀਸੀ ਰੋਪੜ ਪੂਜਾ ਸਿਆਲ ਨੇ ਕਿਹਾ ਕਿ ਹੁਣ ਤੱਕ ਚਾਰ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ, ਜਿਨਾਂ ਵਿੱਚੋਂ 2 ਨੂੰ ਫੌਰੀ ਸਿਹਤ ਸਹੂਲਤਾਂ ਦੇਣ ਤੋਂ ਬਾਅਦ ਪੀਜੀਆਈ ਚੰਡੀਗੜ ਰੈਫਰ ਕਰ ਦਿੱਤਾ ਗਿਆ ਜਿੱਥੇ pgi ਪਹੁੰਚਣ ਤੋਂ ਪਹਿਲਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਮਾਮਲੇ ਵਿੱਚ ਅੱਜ ਕਰੀਬ ਤੜਕਸਾਰ ਇੱਕ ਵਿਅਕਤੀ ਹੋਰ ਅਭਿਸ਼ੇਕ ਦਾ ਮ੍ਰਿਤਕ ਸਰੀਰ ਮਲਵੇ ਹੇਠੋਂ ਕੱਢਿਆ ਗਿਆ। ਕੁੱਲ ਮਿਲਾ ਕੇ ਇਸ ਮਾਮਲੇ ਵਿੱਚ ਪੰਜ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਦੀ ਭਾਲ ਜਾਰੀ ਹੈ।

Leave a Reply

Your email address will not be published. Required fields are marked *