ਤਰਨਤਾਰਨ: ਚੋਰੀ ਦੇ 6 ਟਰੈਕਟਰਾਂ ਸਮੇਤ ਤਿੰਨ ਚੋਰ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਤਰਨਤਾਰਨ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਥਾਣਾ ਸਦਰ ਪੱਟੀ ਮੋੜ ਅਧੀਨ ਪੈਂਦੇ ਪਿੰਡ ਸਭਰਾ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਨੇ ਜਦੋਂ ਦਾ ਚੌਕੀ ਸਭਰਾ ਦਾ ਚਾਰਜ ਸੰਭਾਲਿਆ ਹੈ ਸ਼ਰਾਰਤੀ ਅਨਸਰਾਂ, ਚੋਰਾ ਅਤੇ ਨਸ਼ਿਆਂ ਦੇ ਵਪਾਰੀਆਂ ਨੂੰ ਭਾਜੜਾ ਪਾਈਆਂ ਹੋਈਆ ਹਨ।

ਇਸੇ ਕੜੀ ਤਹਿਤ ਚੌਕੀ ਇੰਚਾਰਜ ਬਲਜਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਤਿੰਨ ਵਿਅਕਤੀਆਂ ਨੂੰ ਚੋਰੀ ਕੀਤੇ 6 ਟਰੈਕਟਰਾ ਸਣੇ ਕਾਬੂ ਕੀਤਾ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 31 ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜ਼ੋ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

Leave a Reply

Your email address will not be published. Required fields are marked *