ਰਾਏਕੋਟ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਥਾਣਾ ਸਿਟੀ ਰਾਏਕੋਟ ਦੇ ਮੁੱਖ ਮੁਨਸ਼ੀ ਗੋਵਿੰਦ ਸਿੰਘ ਨੂੰ ਅਫੀਮ ਤਸਕਰੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਸੀਨੀਅਰ ਹੈੱਡ ਕਾਂਸਟੇਬਲ ਗੋਵਿੰਦ ਪਿਛਲੇ ਸੱਤ-ਅੱਠ ਮਹੀਨਿਆਂ ਤੋਂ ਰਾਏਕੋਟ ਥਾਣਾ ਸਿਟੀ ਵਿੱਚ ਮੁਨਸ਼ੀ ਵਜੋਂ ਸੇਵਾ ਨਿਭਾਅ ਰਿਹਾ ਸੀ।ਦਿੱਲੀ ਅਤੇ ਚੰਡੀਗੜ੍ਹ ਦੀ ਐਨਆਈਏ ਦੀ ਸਾਂਝੀ ਟੀਮ ਨੇ ਇਹ ਕਾਰਵਾਈ ਕੀਤੀ। ਐਨਆਈਏ ਦੀ ਟੀਮ ਮੁਲਜ਼ਮ ਮੁਨਸ਼ੀ ਨੂੰ ਆਪਣੇ ਨਾਲ ਲੈ ਗਈ।
ਸੂਤਰਾਂ ਅਨੁਸਾਰ ਮੁਲਜ਼ਮ ਮੁੱਖ ਮੁਨਸ਼ੀ ਗੋਵਿੰਦ ਸਿੰਘ ਕੌਮਾਂਤਰੀ ਨਸ਼ਾ ਤਸਕਰੀ ਰੈਕੇਟ ਨਾਲ ਜੁੜਿਆ ਦੱਸਿਆ ਜਾਂਦਾ ਹੈ। ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਗੋਵਿੰਦ ਸਿੰਘ ਮੂਲ ਰੂਪ ਵਿੱਚ ਅਹਿਮਦਗੜ੍ਹ ਨੇੜੇ ਪਿੰਡ ਲਤਾਲਾ ਦਾ ਵਸਨੀਕ ਹੈ। ਪਿੰਡ ਵਾਸੀ ਐਨਆਈਏ ਦੇ ਚੰਡੀਗੜ੍ਹ ਦਫ਼ਤਰ ਵੀ ਪੁੱਜੇ ਪਰ ਉਥੇ ਮੌਜੂਦ ਅਧਿਕਾਰੀਆਂ ਨੇ ਗੋਵਿੰਦ ਬਾਰੇ ਪਿੰਡ ਵਾਸੀਆਂ ਨੂੰ ਕੋਈ ਬਹੁਤੀ ਜਾਣਕਾਰੀ ਨਹੀਂ ਦਿੱਤੀ।