ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 477, ਮਿਤੀ 21-04-2024
ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
आसा ॥ जब लगु तेलु दीवे मुखि बाती तब सूझै सभु कोई ॥ तेल जले बाती ठहरानी सूंना मंदरु होई ॥१॥ रे बउरे तुहि घरी न राखै कोई ॥ तूं राम नामु जपि सोई ॥१॥ रहाउ ॥ का की मात पिता कहु का को कवन पुरख की जोई ॥ घट फूटे कोऊ बात न पूछै काढहु काढहु होई ॥२॥ देहुरी बैठी माता रोवै खटीआ ले गए भाई ॥ लट छिटकाए तिरीआ रोवै हंसु इकेला जाई ॥३॥ कहत कबीर सुनहु रे संतहु भै सागर कै ताई ॥ इसु बंदे सिरि जुलमु होत है जमु नही हटै गुसाई ॥४॥९॥
ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥ (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ॥ ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥ ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥ ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) || (ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥
अर्थ: (जैसे) जब तक दिए में तेल है, और दिए के मुख में बाती है, तब तक (घर में) हर एक चीज नज़र आती है | तेल जल जाए, बाती बुझ जाए, तो घर सुना हो जाता है (उसी प्रकार, सरीर में जब तक श्वास हैं तब तक जिंदगी कायम है, तब तक हर एक चीज़ ‘अपनी’ महसूस होती है, पर श्वास ख़त्म हो जाने पर जिंदगी कि जोति बुझ जाती है और यह सरीर अकेला रह जाता है) |१| (उस समय) हे पगले! तुझे किसी ने एक पल भी घर में नहीं रहने देना| सो, भगवान् का नाम जप, वोही साथ निभाने वाला है|१|रहाउ| यहाँ बताओ, किस कि माँ? किस का बाप? और किस कि बीवी? जब सरीर रूप बर्तन टूटता है, कोई (इस को) नहीं पूछता, (तब) यही पड़ा होता है (भाव, हर जगह से यही आवाज आती है) कि इस को जल्दी बहार निकालो|२| घर कि दहलीज पर माँ बैठ कर रोती है, और भाई चारपाई उठा कर (शमशान को) ले जाते हैं| केश बिखेर कर पत्नी रोती है, (पर) जीवात्मा अकेले ही जाती है|३| कबीर जी कहते हैं- हे संत जनो! इस डरावने समुन्द्र कि बाबत सुनो (भाव, आखिर नतीजा यह निकलता है) ( कि जिन को ‘अपना’ समझ रहा था, उनसे साथ टूट जाने पर, अकेले) इस जीव पर (इस के किये कर्मो अनुसार) मुसीबत आती है, यम (का डर) सर से टलता नहीं|४|९|