ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਕੇ.ਪੀ. ਨੇ ਫੜੀ ਤੱਕੜੀ,ਜਲੰਧਰ ਤੋਂ ਮਿਲੀ ਟਿਕਟ

ਚੰਡੀਗੜ੍ਹ ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 6 ਹੋਰ ਉਮੀਦਵਾਰ ਮੈਦਾਨ ਵਿੱਚ ਉਤਾਰੇ

ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲੋਕ ਸਭਾ ਚੋਣਾਂ ਵਿੱਚ 6 ਹੋਰ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ.ਪੀ. ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ. ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਫਿਰੋਜ਼ਪੁਰ ਤੋਂ ਵਰਦੇਵ ਸਿੰਘ ਨੋਨੀ ਮਾਨ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਅਤੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਟਿਕਟਾਂ ਦਿੱਤੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ ਸੀ ਅਤੇ ਅੱਜ 6 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *