ਜਥੇ ਨਾਲ ਪਾਕਿਸਤਾਨ ‘ਚ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਗਏ ਇੱਕ ਸ਼ਰਧਾਲੂ ਦੀ ਮੌਤ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਲਈ 2481 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਸੀ ਤੇ ਅੱਜ 2480 ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਬਾਰਡਰ ਰਾਹੀਂ ਵਿਸਾਖੀ ਦਾ ਤਿਉਹਾਰ ਮਨਾ ਕੇ ਵਾਪਸ ਪਰਤ ਆਇਆ।ਜਥੇ ਵਿੱਚ ਇੱਕ ਬਜ਼ੁਰਗ ਸ਼ਰਧਾਲੂ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇੱਕ ਬਜ਼ੁਰਗ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਜ਼ੁਰਗ ਵਿਅਕਤੀ ਦਾ ਨਾਂ ਜੰਗੀਰ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 60 ਸਾਲ ਸੀ। ਉਹ ਅਰਬਨ ਅਸਟੇਟ ਪਟਿਆਲਾ ਦਾ ਰਹਿਣ ਵਾਲਾ ਸੀ। ਜੰਗੀਰ ਸਿੰਘ ਪੁਲੀਸ ਤੋਂ ਸੇਵਾਮੁਕਤ ਹੋਇਆ ਸੀ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਮੌਕੇ ਵਾਹਗਾ ਬਾਰਡਰ ਤੇ ਪ੍ਰੋਟੋਕੋਲ ਅਫਸਰ ਅਰੁਣ ਮਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੰਗੀਰ ਸਿੰਘ ਦੀ ਮ੍ਰਿਤਕ ਦੇਹ ਵੀ ਅੱਜ ਪਾਕਿਸਤਾਨ ਤੋਂ ਭਾਰਤ ਆ ਜਾਵੇਗੀ।

Leave a Reply

Your email address will not be published. Required fields are marked *