ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 403 ਸਾਲਾ ਪ੍ਰਕਾਸ਼ ਪੁਰਬ 29 ਅਪ੍ਰੈਲ ਨੂੰ

ਪੰਜਾਬ


ਐੱਸ ਏ ਐੱਸ ਨਗਰ22 ਅਪ੍ਰੈਲ਼,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ
ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 403 ਸਾਲਾ ਪ੍ਰਕਾਸ਼ ਪੁਰਬ ਮਿਤੀ 29 ਅਪ੍ਰੈਲ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਸ ਅਸਥਾਨ ਦੇ ਬੁਲਾਰੇ ਨੇ ਦੱਸਿਆ ਪ੍ਰਕਾਸ਼ ਪੁਰਬ ਖੁੱਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ, ਜਥੇ ਇੰਨਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਇਨਾਂ ਸਮਾਗਮਾਂ ਵਿੱਚ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ ਜੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।

Leave a Reply

Your email address will not be published. Required fields are marked *