ਆਨੰਦਪੁਰ ਸਾਹਿਬ ਲਈ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੋਏ ਨਤਮਸਤਕ ਚੰਦੂਮਾਜਰਾ ਦੇ ਰੋਡ ਸ਼ੋਅ ’ਚ ਹਮਾਇਤੀਆਂ ਦੀ ਉਮੱੜੀ ਭੀੜ

ਚੋਣਾਂ ਪੰਜਾਬ

ਅਕਾਲੀ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣਾ ਚੋਣ ਪ੍ਰਚਾਰ ਕੀਤਾ ਆਰੰਭ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਜੈਪਾਲ ਸਿੰਘ ਮਿੱਡੂਖੇਡ਼ਾ ਵੀ ਭਾਰੀ ਗਿਣਤੀ ਵਿੱਚ ਸਮਰਥਕਾਂ ਨਾਲ ਰੋਡ ਸ਼ੋਅ ਵਿੱਚ ਹੋਏ ਸ਼ਾਮਿਲ

ਐਸ.ਏ.ਐਸ.ਨਗਰ(ਮੁਹਾਲੀ),ਬੋਲੇ ਪੰਜਾਬ ਬਿਓਰੋ: ਆਪਣੇ ਵੱਡੀ ਗਿਣਤੀ ਵਿੱਚ ਹਮਾਇਤੀਆਂ ਅਤੇ ਪਾਰਟੀ ਆਗੂਆਂ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਐਤਵਾਰ ਨੂੰ ਪ੍ਰਮਾਤਮਾ ਦਾ ਆਸ਼ੀਰਵਾਦ ਲੈ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।

ਪ੍ਰੋ: ਚੰਦੂਮਾਜਰਾ ਨੇ ਸਮਰਥਕਾਂ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਨੂੰ ਸਵੀਕਾਰ ਕਰਦੇ ਹੋਏ, ਮੁਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕ ਕੇ ਰੋਡ ਸ਼ੋਅ ਆਰੰਭ ਕਰਦਿਆਂ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਰੋਡ ਸ਼ੋਅ ਵਿੱਚ ਅਕਾਲੀ ਆਗੂ ਅਜੈ ਪਾਲ ਮਿੱਡੂਖੇਡ਼ਾ ਨੇ ਭਾਰੀ ਗਿਣਤੀ ਵਿੱਚ ਸਮਰਥਕਾਂ ਨਾਲ ਸ਼ਿਰਕਤ ਕੀਤੀ।

ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਪ੍ਰਭਾਵਿਤ ਹੋਏ ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ, ‘‘ਉਨ੍ਹਾਂ ਦੇ ਸਮਰਥਕਾਂ ਦਾ ਸਮਰਪਣ ਹੈ ਜੋ ਵੱਡੀ ਗਿਣਤੀ ਵਿੱਚ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਆਨੰਦਪੁਰ ਸਾਹਿਬ ਦੀ ਬਿਹਤਰੀ ਲਈ ਸਾਡਾ ਸਮੂਹਿਕ ਮਿਸ਼ਨ ਏਕਤਾ ਅਤੇ ਭਾਈਚਾਰੇ ਦਾ ਪ੍ਰਤੀਕ ਹੈ।”

ਜ਼ਿਕਰਯੋਗ ਹੈ ਕਿ ਪ੍ਰੋ: ਚੰਦੂਮਾਜਰਾ ਇੱਕ ਤਜਰਬੇਕਾਰ ਸਿਆਸਤਦਾਨ ਅਤੇ ਅਕਾਲੀ ਦਲ ਪਾਰਟੀ ਦੀ ਨੁਮਾਇੰਦਗੀ ਕਰਨ ਵਾਲੇ ਸਮਰਪਿਤ ਆਗੂ ਹਨ। ਆਨੰਦਪੁਰ ਸਾਹਿਬ ਦੇ ਲੋਕਾਂ ਦੀ ਸੇਵਾ ਅਤੇ ਵਚਨਬੱਧਤਾ ਦੇ ਮਜ਼ਬੂਤ ਟਰੈਕ ਰਿਕਾਰਡ ਨਾਲ ਪ੍ਰੋ: ਚੰਦੂਮਾਜਰਾ ਉਨ੍ਹਾਂ ਦੀ ਭਲਾਈ ਅਤੇ ਤਰੱਕੀ ਲਈ ਲਗਾਤਾਰ ਵਕਾਲਤ ਕਰਦੇ ਰਹਿੰਦੇ ਹਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।