ਚੰਡੀਗੜ੍ਹ ‘ਚ ਹਰਿਆਣਾ ਪੁਲਿਸ ਦੇ ਕਾਂਸਟੇਬਲ ਦਾ ਕਤਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪੁਲੀਸ ਚੌਕੀ ਸੈਕਟਰ 56 ਦੇ ਸਾਹਮਣੇ ਰਾਮ ਮੰਦਰ ਦੇ ਨਾਲ ਲੱਗਦੇ ਜੰਗਲਾਂ ਵਿੱਚੋਂ ਇੱਕ ਲਾਸ਼ ਮਿਲੀ ਹੈ।ਮ੍ਰਿਤਕ ਦੀ ਪਛਾਣ ਹਰਿਆਣਾ ਪੁਲੀਸ ਵਿੱਚ ਤਾਇਨਾਤ ਹੌਲਦਾਰ ਅਜੀਤ ਵਜੋਂ ਹੋਈ ਹੈ। ਸਰੀਰ ‘ਤੇ ਲੱਗੇ ਜ਼ਖਮਾਂ ਤੋਂ ਸਾਫ਼ ਹੈ ਕਿ ਕਾਂਸਟੇਬਲ ਦੀ ਹੱਤਿਆ ਕੀਤੀ ਗਈ ਹੈ। ਕਾਂਸਟੇਬਲ ਦਾ ਗਲਾ ਘੁੱਟ ਕੇ ਅਤੇ ਸਿਰ ਪੱਥਰ ਨਾਲ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕਾਂਸਟੇਬਲ ਮਲੋਆ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਮਲੋਆ ਥਾਣਾ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।