ਪੰਜਾਬ ‘ਚ ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਅਲਰਟ ਜਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 23 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿੱਚ ਇਹ ਤਬਦੀਲੀਆਂ ਇੱਕ ਵਾਰ ਫਿਰ ਪੱਛਮੀ ਗੜਬੜੀ ਦੇ ਕਾਰਨ ਸਰਗਰਮ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਯੈਲੋ ਅਲਰਟ ਦੇ ਚੱਲਦਿਆਂ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ

Leave a Reply

Your email address will not be published. Required fields are marked *