ਸਮਾਣਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪਿੰਡ ਦੇਦਨਾ ਨੇੜੇ ਸਰਕਾਰੀ ਬੱਸ ਦੀ ਕਾਰ ਨਾਲ ਟੱਕਰ ਹੋਣ ਕਾਰਨ ਕਾਰ ਚਾਲਕ ਫੌਜੀ ਜਵਾਨ ਦੀ ਮੌਤ ਹੋ ਗਈ, ਜਦੋਂਕਿ ਕਾਰ ਵਿੱਚ ਸਵਾਰ ਉਸ ਦੀ ਮੰਗੇਤਰ ਪੂਜਾ ਵਾਸੀ ਸ਼ੁਤਰਾਣਾ ਗੰਭੀਰ ਜ਼ਖ਼ਮੀ ਹੋ ਗਈ।
ਘੱਗਾ ਥਾਣਾ ਦੇ ਏ.ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ (25) ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਕਪਿਆਲ (ਸੰਗਰੂਰ) ਵਜੋਂ ਹੋਈ ਹੈ, ਜੋ ਫੌਜ ਵਿੱਚ ਨੌਕਰੀ ਕਰਦਾ ਸੀ। ਪ੍ਰਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀ ’ਤੇ ਪਿੰਡ ਆਇਆ ਸੀ। ਪੁਲੀਸ ਨੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।