11 ਸਾਲਾ ਬੱਚੇ ਦੀ ਮਾਂ ਨੇ ਪ੍ਰੇਮੀ ਨਾਲ ਭੱਜ ਕੇ ਰਚਾਇਆ ਵਿਆਹ, ਔਰਤ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ


ਲੁਧਿਆਣਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਵਿੱਚ ਇੱਕ ਵਿਆਹੁਤਾ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਭੱਜ ਕੇ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਔਰਤ 11 ਸਾਲਾ ਬੱਚੇ ਦੀ ਮਾਂ ਹੈ ਅਤੇ ਕਰੀਬ 12 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਉਹ 2 ਲੱਖ ਰੁਪਏ ਦੀ ਨਕਦੀ ਅਤੇ ਗਹਿਣੇ ਲੈ ਕੇ ਘਰੋਂ ਭੱਜ ਗਈ ਅਤੇ ਇੱਕ ਹੋਟਲ ਵਿੱਚ ਜਾ ਕੇ ਆਪਣੇ ਪ੍ਰੇਮੀ ਨਾਲ ਵਿਆਹ ਕਰ ਲਿਆ। ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦਾ ਪ੍ਰੇਮੀ ਫਰਾਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਸੰਦੀਪ ਕੁਮਾਰ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਪਤਨੀ ਜਸਪ੍ਰੀਤ ਕੌਰ ਆਪਣੇ ਪ੍ਰੇਮੀ ਮਨੀ ਨਾਲ ਫਰਾਰ ਹੋ ਗਈ ਹੈ। ਉਹ ਆਪਣੇ ਨਾਲ ਨਕਦੀ ਅਤੇ ਗਹਿਣੇ ਵੀ ਲੈ ਗਈ। ਇਸ ਸਬੰਧੀ ਪੁਲਿਸ ਕੋਲ ਮਾਮਲਾ ਦਰਜ ਕਰਕੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸਦੇ ਪ੍ਰੇਮੀ ਦੀ ਭਾਲ ਜਾਰੀ ਹੈ। ਪੀੜਤ ਨੇ ਦੱਸਿਆ ਕਿ ਜਿਸ ਹੋਟਲ ਵਿਚ ਉਸ ਦੀ ਪਤਨੀ ਆਪਣੇ ਪ੍ਰੇਮੀ ਨਾਲ ਠਹਿਰੀ ਹੋਈ ਸੀ, ਉਸ ਨੇ ਆਧਾਰ ਕਾਰਡ ਦੀ ਜਾਂਚ ਕੀਤੇ ਬਿਨਾਂ ਹੀ ਉਸ ਨੂੰ ਹੋਟਲ ਵਿਚ ਰਹਿਣ ਦਿੱਤਾ। ਇਸ ਕਾਰਨ ਹੋਟਲ ਮਾਲਕ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪਤੀ ਨੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਦੇ ਅਨੰਦ ਕਾਰਜ ਕਰਵਾਉਣ ਵਾਲੇ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।