ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਲੜੇਗਾ, ਵਕੀਲ ਦਾ ਦਾਅਵਾ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 24 ਅਪ੍ਰੈਲ,ਬਿੋਲੇ ਪੰਜਾਬ ਬਿਓਰੋ:
ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਲੜੇਗਾ। ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਅੰਮ੍ਰਿਤਪਾਲ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜੋ ਕਰੀਬ ਇੱਕ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ‘ਤੇ ਅਜਨਾਲਾ ਦੇ ਥਾਣੇ ‘ਤੇ ਹਮਲਾ ਕਰਨ ਅਤੇ ਵੱਖਰਾ ਦੇਸ਼ ਖਾਲਿਸਤਾਨ ਬਣਾਉਣ ਦੀ ਯੋਜਨਾ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਐਡਵੋਕੇਟ ਖਾਲਸਾ ਨੇ ਦੱਸਿਆ ਕਿ 24 ਅਪ੍ਰੈਲ ਨੂੰ ਮੈਂ ਅੰਮ੍ਰਿਤਪਾਲ ਨੂੰ ਮਿਲਿਆ ਸੀ। ਜਿੱਥੇ ਮੈਂ ਉਸਨੂੰ ਕਿਹਾ ਕਿ ਖਾਲਸਾ ਪੰਥ ਦੇ ਹਿੱਤ ਵਿੱਚ ਉਸਨੂੰ ਖਡੂਰ ਸਾਹਿਬ ਤੋਂ ਚੋਣ ਲੜਨੀ ਚਾਹੀਦੀ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਨੇ ਪੰਥਕ ਹਿੱਤ ਵਿੱਚ ਇਸ ਨੂੰ ਸਵੀਕਾਰ ਕਰ ਲਿਆ।

Leave a Reply

Your email address will not be published. Required fields are marked *