ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 13 ਸੀਟਾਂ ਮਿਲੀਆਂ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ : ਰਾਜਾ ਵੜਿੰਗ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 13 ਸੀਟਾਂ ਮਿਲੀਆਂ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ। ਇਹ ਬਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ‘ਆਪ’ ਦਾ ਸਾਰੀਆਂ 13 ਸੀਟਾਂ ਜਿੱਤਣ ਦੇ ਦਾਅਵੇ ਦੀ ਜਗ੍ਹਾ ਕਰਾਰੀ ਹਾਰ ਹੋਵੇਗੀ, ਜਿਸ ਕਾਰਨ ਨਤੀਜੇ ਆਉਣ ‘ਤੇ ਉਸ ਲਈ ਜਨਤਾ ਦਾ ਸਾਹਮਣਾ ਕਰਨਾ ਮੁਸ਼ਕਲ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਅਜਿਹੇ ਦਲੇਰਾਨਾ ਦਾਅਵਿਆਂ ਲਈ ਠੋਸ ਪ੍ਰਾਪਤੀਆਂ ਅਤੇ ਕੰਮ ਕੀਤੇ ਜਾਣ ਦੀ ਲੋੜ ਸੀ, ਜੋ ‘ਆਪ’ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ ਆਪਣੇ ਕਾਰਜਕਾਲ ਦੌਰਾਨ ਕਰਨ ਵਿੱਚ ਅਸਫਲ ਰਹੀ ਹੈ।
ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ 13-0 ਦੀ ਬਿਆਨਬਾਜ਼ੀ ਭਾਜਪਾ ਦੀ 400 ਪਾਰ ਦੀ ਬਿਆਨਬਾਜ਼ੀ ਵਰਗੀ ਹੈ, ਜਿਸ ਨਾਲ ਚੋਣਾਂ ਵਿੱਚ ਨਿਰਾਸ਼ਾ ਹੀ ਹੱਥ ਲੱਗੇਗੀ। ‘ਆਪ’ ਦੇ ਸ਼ਾਸਨ ‘ਚ ਠੋਸ ਤਰੱਕੀ ਦੀ ਘਾਟ ਅਤੇ ਵੱਖ-ਵੱਖ ਖੇਤਰਾਂ ‘ਚ ਲੋਕਾਂ ਦੀ ਨਾਰਾਜ਼ਗੀ ਨੇ ਉਮੀਦਵਾਰਾਂ ਲਈ ਚੁਣੌਤੀਆਂ ਵਧਾ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦਾ ਨਾਅਰਾ ਬਦਲਾਅ ਲਿਆਉਣ ਦਾ ਸੀ ਪਰ ਪੰਜਾਬ ਦੇ ਵੋਟਰਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਇਸ ਬਦਲਾਅ ਦਾ ਮਾੜਾ ਅਸਰ ਦੇਖਿਆ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।