ਸੁਲਤਾਨਪੁਰ ਲੋਧੀ : ਪਹਿਲੇ ਦਿਨ ਕਾਲਜ ਜਾ ਰਹੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ ਪੰਜਾਬ


ਸੁਲਤਾਨਪੁਰ ਲੋਧੀ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸੁਲਤਾਨਪੁਰ ਲੋਧੀ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਸਾਥੀ ਜ਼ਖਮੀ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਵਜੋਂ ਹੋਈ ਹੈ, ਜੋ ਮਲਸੀਆਂ ਵਿਖੇ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ।ਉਹ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨ ਪੁਰ ਨਾਲ ਪੀਬੀ 08 ਈਸੀ 6926 ਮੋਟਰਸਾਈਕਲ ‘ਤੇ ਕਾਲਜ ਮਲਸੀਆਂ ਜਾ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਹ ਡੱਲਾ ਰੋਡ ਨੇੜੇ ਇੱਕ ਪਟਰੋਲ ਪੰਪ ਕੋਲ ਪੁੱਜਾ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ। ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਉਹ ਹੇਠਾਂ ਡਿਗ ਗਿਆ।ਮੌਕੇ ‘ਤੇ ਹੀ ਨਵਦੀਪ ਸਿੰਘ ਦੀ ਮੌਤ ਹੋ ਗਈ।ਉਸ ਦਾ ਸਾਥੀ ਨੋਜਵਾਨ ਜ਼ਖ਼ਮੀ ਹੋ ਗਿਆ।
ਮੌਕੇ ‘ਤੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।ਪੁਲਿਸ ਨੇ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
42m

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।