ਐੱਸ.ਏ.ਐੱਸ. ਨਗਰ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਪੰਥਕ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ, ਜਿਨ੍ਹਾਂ ਦਾ ਜਨਮ 1 ਜਨਵਰੀ 1923 ਵਿੱਚ ਹੋਇਆ, ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਕੁਲਵਿੰਦਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਬੀਬੀ ਉੱਤਮਜੀਤ ਕੌਰ, ਭਾਈ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ ਅਤੇ ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਕੀਰਤਨ ਦਰਬਾਰ ਵਿੱਚ, ਭਾਰੀ ਗਿਣਤੀ ਵਿੱਚ ਹਾਜ਼ਰੀ ਲਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਗੁਰਦੁਆਰਾ ਪ੍ਰਬੰਧਕ ਕਮੇਟੀ ਬੋਲਾਰੇ ਨੇ ਇਸ ਮੌਕੇ ਤੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਦੇ ਉੱਚ ਕੋਟੀ ਦੇ ਆਰਕੀਟੈਕਟ ਅਤੇ ਇੰਜਨੀਅਰਾਂ ਦੀ ਦੇਖ ਰੇਖ ਹੇਠ ਦਰਬਾਰ ਸਾਹਿਬ ਦੀ ਸੇਵਾ ਮੁਕੰਮਲ ਹੋ ਚੁੱਕੀ ਹੈ ਇਸ ਸਮੇ ਦੋਵੇ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਚੱਲ ਰਹੀ ਹੈ ਜੀ ।