ਪੰਜਾਬ ਰੋਡਵੇਜ਼ ਦੀ ਟੱਕਰ ਵੱਜਣ ਕਾਰਨ ਕੰਡਕਟਰ ਦੀ ਮੌਤ

ਚੰਡੀਗੜ੍ਹ ਪੰਜਾਬ


ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਤੋਂ ਇੱਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਬੱਸ ਦੀ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਚੌਕੀ ਬੱਸ ਸਟੈਂਡ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਉਹ ਇੱਕ ਨਿੱਜੀ ਬੱਸ ਦਾ ਕੰਡਕਟਰ ਸੀ।
ਜਾਣਕਾਰੀ ਅਨੁਸਾਰ ਉਕਤ ਕੰਡਕਟਰ ਬੱਸ ਸਟੈਂਡ ‘ਤੇ ਬੱਸ ਪਾਰਕ ਕਰਵਾ ਰਿਹਾ ਸੀ ਕਿ ਇਸੇ ਦੌਰਾਨ ਪੰਜਾਬ ਰੋਡਵੇਜ਼ ਦੀ ਬੱਸ ਆ ਗਈ। ਇਸ ਦੌਰਾਨ ਕੰਡਕਟਰ ਨੇ ਪਿੱਛੇ ਤੋਂ ਆ ਰਹੀ ਬੱਸ ਵੱਲ ਧਿਆਨ ਨਹੀਂ ਦਿੱਤਾ ਅਤੇ ਬੱਸ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।