ਪਟਨਾ : ਹੋਟਲਾਂ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, 20 ਜ਼ਖਮੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਪਟਨਾ, 25 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪਟਨਾ ਜੰਕਸ਼ਨ ਤੋਂ 50 ਮੀਟਰ ਦੂਰ ਪਾਲ ਹੋਟਲ ‘ਚ ਅੱਜ ਵੀਰਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਨੇ ਨੇੜਲੇ ਤਿੰਨ ਹੋਟਲਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ 3 ਔਰਤਾਂ ਅਤੇ 3 ਪੁਰਸ਼ ਸ਼ਾਮਲ ਹਨ। ਸਿਟੀ ਐਸਪੀ ਸੈਂਟਰਲ ਸਤਿਆਪ੍ਰਕਾਸ਼ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦਕਿ 20 ਲੋਕ ਇਸ ਸਮੇਂ ਪਟਨਾ ਮੈਡੀਕਲ ਕਾਲਜ (ਪੀਐਮਸੀਐਚ) ਵਿੱਚ ਇਲਾਜ ਅਧੀਨ ਹਨ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ, ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੱਗ ਦੀ ਲਪੇਟ ‘ਚ ਆਏ 45 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 51 ਗੱਡੀਆਂ ਵੱਲੋਂ ਪਾਣੀ ਦੀ ਵਰਤੋਂ ਕੀਤੀ ਗਈ। ਅੱਗ ਬੁਝਾਉਣ ਤੋਂ ਬਾਅਦ ਬਚਾਅ ਟੀਮ ਹੋਟਲ ਦੇ ਅੰਦਰ ਗਈ, ਜਿੱਥੋਂ ਲਾਸ਼ ਨੂੰ ਬਾਹਰ ਕੱਢਿਆ ਗਿਆ।

Leave a Reply

Your email address will not be published. Required fields are marked *