ਚੰਡੀਗੜ੍ਹ/ਜਲੰਧਰ 25ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਸ੍ਰੀ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਜਿਨਾਂ ਨੇ ਮੋਹਰਲੀ ਕਤਾਰ ਖੜ੍ਹੇ ਹੋਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਸ਼੍ਰੀ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਸ ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਸੱਤ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।