ਭਾਰਤੀ ਹਵਾਈ ਸੈਨਾ ਦਾ ਟੋਹੀ ਜਹਾਜ਼ ਜੈਸਲਮੇਰ ‘ਚ ਹਾਦਸਾਗ੍ਰਸਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਜੈਸਲਮੇਰ, 25 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਜੈਸਲਮੇਰ ਜ਼ਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਵੀਰਵਾਰ ਸਵੇਰੇ ਕਰੀਬ 10 ਵਜੇ ਭਾਰਤੀ ਹਵਾਈ ਸੈਨਾ ਦਾ ਇੱਕ ਜਾਸੂਸੀ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਪਿੰਡ ਪਠਲਾ-ਜਜ਼ੀਆ ਨੇੜੇ ਰੋਜ਼ਾਣੀ ਕੀ ਢਾਣੀ ਵਿੱਚ ਵਾਪਰਿਆ। ਹਾਦਸੇ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਵਾਈ ਸੈਨਾ ਨੇ ਆਪਣੇ ਅਧਿਕਾਰਤ ਹੈਂਡਲ ‘ਐਕਸ’ ‘ਤੇ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਹਵਾਈ ਸੈਨਾ ਨੇ ਆਪਣੇ ਐਕਸ ਅਕਾਊਟ ’ਤੇ ਲਿਖਿਆ ਕਿ ਭਾਰਤੀ ਹਵਾਈ ਸੈਨਾ ਦਾ ਇੱਕ ਰਿਮੋਟ ਸੰਚਾਲਿਤ ਜਹਾਜ਼ ਅੱਜ ਜੈਸਲਮੇਰ ਨੇੜੇ ਇੱਕ ਰੁਟੀਨ ਸਿਖਲਾਈ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ। ਕਿਸੇ ਵੀ ਕਰਮਚਾਰੀ ਜਾਂ ਸੰਪਤੀ ਦਾ ਕੋਈ ਨੁਕਸਾਨ ਨਹੀਂ ਹੋਇਆ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ਼ ਇਨਕੁਆਇਰੀ ਦਾ ਗਠਨ ਕੀਤਾ ਗਿਆ ਹੈ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।