ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਆਇਆ ਭੂਚਾਲ,ਡਰ ਕਾਰਨ ਲੋਕ ਘਰਾਂ ‘ਚੋਂ ਨਿਕਲੇ

ਚੰਡੀਗੜ੍ਹ ਨੈਸ਼ਨਲ ਪੰਜਾਬ


ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਅਤੇ ਹਰਿਆਣਾ ‘ਚ ਵੀਰਵਾਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਦੇਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ। ਡਰੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਇਸ ਭੂਚਾਲ ਦੌਰਾਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਪਰ ਫਿਰ ਵੀ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ।
ਇਸ ਵਾਰ ਭੂਚਾਲ ਦਾ ਕੇਂਦਰ ਹਰਿਆਣਾ ਦਾ ਸਿਰਸਾ ਜ਼ਿਲ੍ਹਾ ਸੀ। ਭੂਚਾਲ ਦਾ ਕੇਂਦਰ ਪੰਜਾਬ ਸਰਹੱਦ ‘ਤੇ ਸਟੇ ਡੱਬਵਾਲੀ ਨੇੜੇ ਸੀ। ਹਰਿਆਣਾ ਅਤੇ ਪੰਜਾਬ ਤੋਂ ਇਲਾਵਾ ਰਾਜਸਥਾਨ ਦੇ ਸ਼੍ਰੀਗੰਗਾਨਗਰ ਅਤੇ ਹਨੂੰਮਾਨਗੜ੍ਹ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿੱਥੇ ਭੂਚਾਲ ਦਾ ਕੇਂਦਰ ਸੀ, ਉਹ ਭੂਚਾਲ ਦੇ ਜ਼ੋਨ-2 ਵਿੱਚ ਪੈਂਦਾ ਹੈ।

Leave a Reply

Your email address will not be published. Required fields are marked *