ਗੋਇੰਦਵਾਲ ਸਾਹਿਬ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ 4 ਨੌਜਵਾਨਾਂ ਦੀ ਮੌਤ

ਚੰਡੀਗੜ੍ਹ ਪੰਜਾਬ


ਤਰਨਤਾਰਨ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਤਰਨਤਾਰਨ ਜ਼ਿਲੇ ਦੇ ਕਸਬਾ ਗੋਇੰਦਵਾਲ ਸਾਹਿਬ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ 4 ਨੌਜਵਾਨਾਂ ਦੀ ਮੌਤ ਅਤੇ 1 ਦੇ ਜ਼ਖਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਜਾਣਕਾਰੀ ਮੁਤਾਬਕ ਕਾਰ ‘ਚ ਸਵਾਰ 5 ਨੌਜਵਾਨ ਕਿਸੇ ਨਿੱਜੀ ਕੰਮ ਲਈ ਜਾ ਰਹੇ ਸਨ। ਕਸਬਾ ਗੋਇੰਦਵਾਲ ਸਾਹਿਬ ਦੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਤਰਨਤਾਰਨ ਰੋਡ ‘ਤੇ ਇਹ 5 ਨੌਜਵਾਨ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਏ। ਦਰਅਸਲ ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਅਚਾਨਕ ਸੰਤੁਲਨ ਵਿਗੜਨ ਕਾਰਨ ਕਾਰ ਸਿੱਧੀ ਜਾ ਕੇ ਦਰੱਖਤ ਨਾਲ ਜਾ ਟਕਰਾਈ। ਇਹ ਹਾਦਸਾ ਬਹੁਤ ਭਿਆਨਕ ਸੀ। ਕਾਰ ਦੇ ਪਰਖੱਚੇ ਉੱਡ ਗਏ।
ਕਾਰ ‘ਚ ਸਵਾਰ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਕਾਰ ਵਿਚ ਸਵਾਰ ਸਾਰੇ ਨੌਜਵਾਨ ਪਿੰਡ ਪੰਡੋਰੀ ਰਣ ਸਿੰਘ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਉਨ੍ਹਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਕਾਰਨ ਪਿੰਡ ਪੰਡੋਰੀ ਰਣ ਸਿੰਘ ਵਿੱਚ ਸੋਗ ਦੀ ਲਹਿਰ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।