ਨੈਸ਼ਨਲ ਸਟੂਡੈਟਸ ਯੂਨਿਅਨ ਆਫ਼ ਇੰਡਿਆ ਦੇ ਮੀਤ ਪ੍ਰਧਾਨ ਨੇ ਹੱਥ ਪੰਜਾ ਛੱਡਕੇ ਫੜਿਆ ਝਾੜੂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ (ਨੈਸ਼ਨਲ ਸਟੂਡੈਟਸ ਯੂਨਿਅਨ ਆਫ਼ ਇੰਡਿਆ) ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ ਹੈ।
ਰਾਹੁਲ ਸ਼ਰਮਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਰਾਹੁਲ ਸ਼ਰਮਾ ਦਾ ਕਾਂਗਰਸ ਪਾਰਟੀ ਛੱਡਣਾ ਗੁਰਦਾਸਪੁਰ ‘ਚ ਕਾਂਗਰਸ ਲਈ ਇਕ ਵੱਡਾ ਝਟਕਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।